ਹੁਣ ਭਾਈ ਮਹਿਲ ਸਿੰਘ ਦੇ ਜਥੇ ਨੇ ਦਿੱਲੀ ‘ਚ ਸਿੱਖ ਤੇ ਹੋਏ ਹਮਲੇ ਬਾਰੇ ਪੇਸ਼ ਕੀਤੀ ਕਵਿਤਾ ..

ਕੌਮੀ ਰਾਜਧਾਨੀ ਦਿੱਲੀ ਦੇ ਮੁਖਰਜੀ ਇਲਾਕੇ ਵਿੱਚ ਸਿੱਖ ਟੈਂਪੂ ਚਾਲਕ ਸਰਬਜੀਤ ਸਿੰਘ ਦੀ ਕੁੱਟਮਾਰ ਦਾ ਮਾਮਲਾ ਹਾਈਕੋਰਟ ਵਿੱਚ ਪਹੁੰਚ ਗਿਆ ਹੈ। ਅੱਜ ਇਸ ਮਾਮਲੇ ਦੀ ਸੁਣਵਾਈ ਕੀਤੀ ਗਈ ਜਿਸ ਦੇ ਬਾਅਦ ਅਦਾਲਤ ਨੇ ਦਿੱਲੀ ਪੁਲਿਸ ਤੇ ਗ੍ਰਹਿ ਮੰਤਰਾਲੇ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ ਤੇ ਇੱਕ ਹਫ਼ਤੇ ਅੰਦਰ ਸਥਿਤੀ ਦੀ ਰਿਪੋਰਟ ਮੰਗੀ ਹੈ।delhi sikh assault case high court issues notice to delhi police and home ministry ਮਾਮਲੇ ਦੀ ਅਗਲੀ ਸੁਣਵਾਈ 2 ਜੁਲਾਈ ਨੂੰ ਹੋਏਗੀ।ਡਾਕਟਰ ਸੀਮਾ ਸਿੰਗਲ ਨੇ ਵਕੀਲ ਸੰਗੀਤਾ ਭਾਰਤੀ, ਰੁਬਿੰਦਰ ਘੁੰਮਣ ਤੇ ਐਚ ਐਸ ਹੰਸ ਜ਼ਰੀਏ ਪਟੀਸ਼ਨ ਦਾਇਰ ਕੀਤੀ ਹੈ। ਵਕੀਲ ਸੰਗੀਤਾ ਭਾਰਤੀ ਨੇ ਦੱਸਿਆ ਕਿ ਦਿੱਲੀ ਹਾਈ ਕੋਰਟ ਨੇ ਨਿਰਦੇਸ਼ ਦਿੱਤਾ ਹੈ ਕਿ ਮੀਡੀਆ ਆਟੋ ਚਾਲਕ ਸਰਬਜੀਤ ਸਿੰਘ ਦੇ ਪੁੱਤਰ ਦੀ ਪਛਾਣ ਨੂੰ ਉਜਾਗਰ ਨਹੀਂ ਕਰ ਸਕਦਾ। ਉਨ੍ਹਾਂ ਦੱਸਿਆ ਕਿ ਦਿੱਲੀ ਪੁਲਿਸ ਨੂੰ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਬੀਤੇ ਦਿਨੀਂ ਦਿੱਲੀ ਪੁਲਿਸ ਵੱਲੋਂ ਸੜਕ ‘ਤੇ ਭੀੜ ਦੇ ਸਾਹਮਣੇ ਸਿੱਖ ਪਿਉ-ਪੁੱਤ ਦੀ ਸ਼ਰ੍ਹੇਆਮ ਕੁੱਟਮਾਰ ਕੀਤੀ ਗਈ। ਦਿੱਲੀ ਪੁਵਲਿਸ ਨੇ ਇਸ ਮਾਮਲੇ ਵਿੱਚ ਕਰਾਸ FIR ਦਰਜ ਕੀਤੀ ਹੈ। ਇਹ ਮਾਮਲਾ ਕ੍ਰਾਈਮ ਬਰਾਂਚ ਦੇ ਹੱਥਾਂ ਵਿੱਚ ਹੈ। ਇਸ ਤੋਂ ਇਲਾਵਾ ਜੁਆਇੰਟ ਕਮਿਸ਼ਨਰ ਮਾਮਲੇ ਦੀ ਜਾਂਚ ਕਰ ਰਹੇ ਹਨ ਕਿ ਕਿਸ-ਕਿਸ ਪੁਲਿਸ ਅਧਿਕਾਰੀ-ਮੁਲਾਜ਼ਮ ਦੀ ਗ਼ਲਤੀ ਸੀ।

About admin

Check Also

ਇਹ ਹੈ ਅਨੋਖੀ ਯਾਤਰਾ | Amritsar ਤੋਂ Sri Hazur Sahib ਤੱਕ ਪਰਿਵਾਰ ਸਮੇਤ ਪੈਦਲ ਯਾਤਰਾ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਸਾਹਿਬੇ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਦੇ …

Leave a Reply

Your email address will not be published.