ਬੀਤੇ ਕਈ ਦਿਨਾਂ ਤੋਂ ਨਵਜੋਤ ਸਿੱਧੂ ਦੇ ਸਰਕਾਰ ਵਿਰੋਧੀ ਬਿਆਨਾ ਤੇ ਕੈਪਟਨ ਦੇ ਫੈਸਲਿਆਂ ਨੂੰ ਦੇਖਦਿਆਂ ਇਹ ਤਾਂ ਸਾਫ ਹੈ ਕਿ ਦੋਹਾਂ ਵਿੱਚ ਕਿਤੇ ਨਾ ਕਿਤੇ ਕੋਈ ਗੱਲ ਖੜਕ ਰਹੀ ਹੈ .. ਹਾਲ ਹੀ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਸਿੱਧੂ ਤੋਂ ਦੋਵੇਂ ਵਿਭਾਗ ਖੋਹ ਲਏ ਗਏ ਹਨ। ਨਵਜੋਤ ਸਿੱਧੂ ਪਹਿਲਾਂ ਸਥਾਨਕ ਸਰਕਾਰਾਂ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸਨ। ਹੁਣ ਦੇਖਣਾ ਇਹ ਹੋਵੇਗਾ ਕਿ ਨਵਜੋਤ ਸਿੱਧੂ ਇਸ ਨਵੇਂ ਅਹੁਦੇ ਨੂੰ ਖਿੜੇ ਮੱਥੇ ਸਵੀਕਾਰਦੇ ਹਨ ਜਾਂ ਨਹੀਂ। ਉਹ ਅੱਜ ਚੇਤਾਵਨੀ ਵੀ ਦੇ ਚੁੱਕੇ ਹਨ ਕਿ ਜੇਕਰ ਉਨ੍ਹਾਂ ਦਾ ਵਿਭਾਗ ਬਦਲਿਆ ਗਿਆ ਤਾਂ ਉਹ ਵੀ ਆਪਣਾ ਫੈਸਲਾ ਸੁਣਾ ਦੇਣਗੇ।
ਹੁਣ ਵੱਡੀ ਖਬਰ ਇਹ ਹੈ ਲੋਕ ਇਨਸਾਫ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਵੱਡਾ ਐਲਾਨ ਕਰ ਦਿੱਤਾ ਹੈ.. ਬੈਂਸ ਨੇ PDA Alliance ਵੱਲੋਂ 2022 ਲਈ ਸਿੱਧੂ ਨੂੰ ਮੁੱਖ ਮੰਤਰੀ ਚਿਹਰਾ ਐਲਾਨ ਦਿੱਤਾ ਹੈ ..
Check Also
ਕਿਉਂ ਮਰਨ ਦੇ ਬਾਅਦ ਸਾੜ ਦਿੱਤੀ ਜਾਂਦੀ ਹੈ ਲਾਸ਼, ਜਾਣੋ ਇਸਦੇ ਪਿੱਛੇ ਦਾ ਹੈਰਾਨ ਕਰਨ ਵਾਲਾ ਕਾਰਨ
ਅਸੀਂ ਇਹ ਸਾਰੇ ਜਾਣਦੇ ਹਾਂ ਕਿ ਇਕ ਵਕਤ ਆਵੇਗਾ ਜਦੋ ਅਸੀਂ ਇਸ ਦੁਨੀਆਂ ਨੂੰ ਅਲਵਿਦਾ …