Jaspal ਦੇ ਪਰਿਵਾਰ ਲਈ ਸਰਕਾਰ ਨੇ ਕੀਤਾ ਇਹ ਵੱਡਾ ਐਲਾਨ..!

ਬੀਤੀ 18 ਮਈ ਨੂੰ ਪੁਲਿਸ ਹਿਰਾਸਤ ਵਿੱਚ ਮਾਰੇ ਗਏ ਨੌਜਵਾਨ ਜਸਪਾਲ ਸਿੰਘ ਦੇ ਪਰਿਵਾਰ ਵੱਲੋਂ ਲਗਾਤਾਰ ਜਾਰੀ ਧਰਨਾ, ਹੁਣ ਖ਼ਤਮ ਹੋ ਗਿਆ ਹੈ। ਜਸਪਾਲ ਮੌਤ ਮਾਮਲੇ ਵਿੱਚ ਮੁੱਖ ਮੁਲਜ਼ਮ ਰਣਧੀਰ ਸਿੰਘ ਦੀ ਗ੍ਰਿਫ਼ਤਾਰੀ ਹੋਣ ਮਗਰੋਂ ਪਰਿਵਾਰ ਨੇ ਇਹ ਫੈਸਲਾ ਲਿਆ ਹੈ। ਹਾਲਾਂਕਿ, ਜਸਪਾਲ ਦੀ ਲਾਸ਼ ਹਾਲੇ ਤਕ ਨਹੀਂ ਮਿਲ ਸਕੀ। ਪ੍ਰਸ਼ਾਸਨ ਨੇ ਜਸਪਾਲ ਦੇ ਪਰਿਵਾਰ ਨੂੰ ਪੰਜ ਲੱਖ ਦੀ ਮਾਲੀ ਮਦਦ ਤੇ ਨੌਕਰੀ ਦੇਣ ਦਾ ਭਰੋਸਾ ਵੀ ਦਿੱਤਾ ਹੈ। ਜਸਪਾਲ ਲਈ ਇਨਸਾਫ ਦੀ ਮੰਗ ਲਈ ਐਕਸ਼ਨ ਕਮੇਟੀ ਬਣੀ ਸੀ ਜਿਸ ਵਿੱਚ ਵੱਖ-ਵੱਖ ਜਥੇਬੰਦੀਆਂ ਨੇ ਹਿੱਸਾ ਲਿਆ ਸੀ। ਹਾਲਾਂਕਿ, ਐਕਸ਼ਨ ਕਮੇਟੀ ਨੇ ਪਰਿਵਾਰ ਦੇ ਸਮਝੌਤਾ ਕਰਨ ਵਾਲੇ ਫੈਸਲੇ ਤੋਂ ਖ਼ੁਦ ਨੂੰ ਵੱਖ ਕਰਦਿਆਂ ਕਿਹਾ ਕਿ ਅਸੀਂ ਪਰਿਵਾਰ ਦੇ ਨਾਲ ਹਾਂ ਪਰ ਇਸ ਸਮਝੌਤਾ ਕਰਨ ਦਾ ਫੈਸਲਾ ਪਰਿਵਾਰ ਦਾ ਆਪਣਾ ਹੈ।ਜਸਪਾਲ ਦੀ ਮੌਤ ਦੇ ਮਾਮਲੇ ਦੀ ਪੜਤਾਲ ਲਈ ਵਿਸ਼ੇਸ਼ ਜਾਂਚ ਟੀਮ ਵੀ ਬਣਾਈ ਸੀ। ਐਸਆਈਟੀ ਦੇ ਮੈਂਬਰ ਤੇ ਡੀਐਸਪੀ ਫ਼ਰੀਦਕੋਟ ਜਸਤਿੰਦਰ ਸਿੰਘ ਨੇ ਦੱਸਿਆ ਸੀ ਕਿ ਪੁਲਿਸ ਨੇ ਇਸ ਮਾਮਲੇ ਵਿੱਚ ਦੋ ਪੁਲਿਸ ਕਰਮਚਾਰੀਆਂ ਸਮੇਤ ਕੁੱਲ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁੱਖ ਮੁਲਜ਼ਮ ਰਣਧੀਰ ਦੀ ਪਤਨੀ ਪਰਵਿੰਦਰ ਕੌਰ ਪਹਿਲਾਂ ਤੋਂ ਹੀ ਪੁਲਿਸ ਦੀ ਗ੍ਰਿਫ਼ਤ ਵਿੱਚ ਹੈ।

About admin

Check Also

ਕਿਉਂ ਮਰਨ ਦੇ ਬਾਅਦ ਸਾੜ ਦਿੱਤੀ ਜਾਂਦੀ ਹੈ ਲਾਸ਼, ਜਾਣੋ ਇਸਦੇ ਪਿੱਛੇ ਦਾ ਹੈਰਾਨ ਕਰਨ ਵਾਲਾ ਕਾਰਨ

ਅਸੀਂ ਇਹ ਸਾਰੇ ਜਾਣਦੇ ਹਾਂ ਕਿ ਇਕ ਵਕਤ ਆਵੇਗਾ ਜਦੋ ਅਸੀਂ ਇਸ ਦੁਨੀਆਂ ਨੂੰ ਅਲਵਿਦਾ …

Leave a Reply

Your email address will not be published.