Update: Fatehveer ਲਈ Bhagwanpur ਪਹੁੰਚਿਆ Chopper..!

ਪਿਛਲੇ 5 ਦਿਨਾਂ ਤੋਂ ਬੋਰਵੈੱਲ ‘ਚ ਫਸੇ ਫਤਿਹਵੀਰ ਨੂੰ ਬਚਾਉਣ ਲਈ ਕਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਫਤਿਹਵੀਰ ਨੂੰ ਬਾਹਰ ਕੱਢਣ ਲਈ ਆਰਮੀ ਅਤੇ ਐੱਨ.ਡੀ.ਆਰ.ਐੱਫ. ਵਲੋਂ ਸਾਂਝੇ ਤੌਰ ‘ਤੇ ਆਪਰੇਸ਼ਨ ਜਾਰੀ ਰੱਖਿਆ ਗਿਆ ਹੈ। ਇਸ ਮੌਕੇ ਬੋਰਵੈੱਲ ਕੋਲ ਕਈ ਡਾਕਟਰੀ ਟੀਮਾਂ ਵੀ ਮੌਕੇ ‘ਤੇ ਮੌਜੂਦ ਹਨ ਜਿਨ੍ਹਾਂ ਵਲੋਂ ਫਤਿਹਵੀਰ ਬੋਰਵੈੱਲ ‘ਚੋਂ ਬਾਹਰ ਕੱਢਦੇ ਸਾਰ ਹੀ ਉਸ ਦੀ ਹਾਲਤ ਮੁਤਾਬਕ ਉਸ ਦਾ ਇਲਾਜ਼ ਸ਼ੁਰੂ ਕਰ ਦਿੱਤਾ ਜਾਵੇਗਾ।  ਇਸ ਤੋਂ ਇਲਾਵਾ ਸਰਕਾਰ ਵਲੋਂ ਮੌਕੇ ‘ਤੇ ਇਕ ਚਾਪਰ ਵੀ ਭੇਜਿਆ ਗਿਆ ਜੋਂ ਕਿ ਫਤਿਹਵੀਰ ਦੀ ਸਥਿਤੀ ਨੂੰ ਦੇਖਦੇ ਹੋਏ ਉਸ ਨੂੰ ਹਸਪਤਾਲ ‘ਚ ਲੈ ਜਾਵੇਗਾ। ਮਿਲੀ ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਫਤਿਹਵੀਰ ਨੂੰ ਇਸ ਹੈਲੀਕਾਪਟਰ ‘ਚ ਲੁਧਿਆਣਾ ਦੇ ਡੀ.ਐੱਮ.ਸੀ. ਹਸਪਤਾਲ ‘ਚ ਲਿਜਾਇਆ ਜਾ ਸਕਦਾ ਹੈ। ਆਖਿਰ ਹੁਣ ਪ੍ਰਸ਼ਾਸਨ ਵਲੋਂ ਫਤਿਹੀਵਰ ਨੂੰ ਸੁਰੱਖਿਅਤ ਬੋਰਵੈੱਲ ‘ਚੋਂ ਕੱਢਣ ਦੀ ਕਮਾਨ ਫੌਜ ਦੇ ਹਵਾਲੇ ਕਰ ਦਿੱਤੀ ਹੈ। ਲੰਘੇ ਵੀਰਵਾਰ ਲਗਭਗ 4 ਵਜੇ ਮਾਤਾ-ਪਿਤਾ ਨਾਲ ਖੇਡਦੇ ਸਮੇਂ ਬੋਰਵੈੱਲ ‘ਚ ਡਿੱਗੇ ਫਤਿਹਵੀਰ ਸਿੰਘ ਨੂੰ ਬਾਹਰ ਕੱਢਣ ਲਈ ਐੱਨ. ਡੀ. ਆਰ. ਐੱਫ. ਦੀ ਟੀਮ, ਡੇਰਾ ਸੱਚਾ ਸੌਦਾ ਦੇ ਵਾਲੰਟੀਅਰਾਂ ਅਤੇ ਹੋਰ ਸਮਾਜ ਸੇਵੀ ਸੰਸਥਾਵਾਂ ਵਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਹਰ ਕੋਸ਼ਿਸ਼ ਨਾਕਾਮ ਹੋਣ ਤੋਂ ਬਾਅਦ ਹੁਣ ਫੌਜ ਨੂੰ ਪਿੰਡ ਭਗਵਾਨਪੁਰਾ ਬੁਲਾ ਲਿਆ ਗਿਆ ਹੈ ਅਤੇ ਫਤਿਹਵੀਰ ਨੂੰ ਬਚਾਉਣ ਦੀ ਕਮਾਨ ਹੁਣ ਫੌਜ ਨੇ ਆਪਣੇ ਹੱਥ ਵਿਚ ਲੈ ਲਈ ਹੈ। ਅੱਜ ਫਤਿਹਵੀਰ ਸਿੰਘ ਦਾ ਜਨਮ ਦਿਨ ਵੀ ਹੈ ਅਤੇ ਆਸ ਸੀ ਕਿ ਅੱਜ ਐੱਨ. ਡੀ. ਆਰ. ਐੱਫ. ਦੀ ਟੀਮ ਵਲੋਂ ਫਤਿਹ ਨੂੰ ਬੋਰਵੈੱਲ ‘ਚੋਂ ਬਾਹਰ ਕੱਢ ਲਿਆ ਜਾਵੇਗਾ ਪਰ ਅੱਧਾ ਦਿਨ ਬੀਤ ਜਾਣ ਦੇ ਬਾਵਜੂਦ ਵੀ ਫਤਿਹ ਦੀ ਲੋਕੇਸ਼ਨ ਦਾ ਪਤਾ ਨਹੀਂ ਲਗਾਇਆ ਜਾ ਸਕਿਆ।
ਇਸ ਦੌਰਾਨ ਫਤਿਹ ਦੀ ਲਗਾਤਾਰ ਲੰਮੀ ਹੁੰਦੀ ਜਾ ਰਹੀ ਉਡੀਕ ਕਾਰਨ ਸਥਾਨਕ ਲੋਕਾਂ ਵਲੋਂ ਵੀ ਪ੍ਰਸ਼ਾਸਨ ਖਿਲਾਫ ਮੋਰਚਾ ਖੋਲ੍ਹ ਦਿੱਤਾ ਗਿਆ ਅਤੇ ਜਲਦ ਤੋਂ ਜਲਦ ਰੈਸਕਿਊ ਆਪਰੇਸ਼ਨ ਦੀ ਕਮਾਨ ਫੌਜ ਦੇ ਹੱਥ ਦੇਣ ਦੀ ਮੰਗ ਕੀਤੀ ਗਈ। ਆਖਿਰ ਪ੍ਰਸ਼ਾਸਨ ਨੇ ਲੋਕਾਂ ਦੇ ਰੋਹ ਨੂੰ ਵੇਖਦਿਆਂ ਫੌਜ ਨੂੰ ਘਟਨਾ ਸਥਾਨ ‘ਤੇ ਬੁਲਾਇਆ ਤਾਂ ਜੋ ਹੋਰ ਸਮਾਂ ਨਾ ਗਵਾਇਆ ਜਾਵੇ ਅਤੇ ਪਿਛਲੇ 96 ਘੰਟਿਆਂ ਤੋਂ ਬੋਰਵੈੱਲ ‘ਚ ਭੁੱਖੇ-ਪਿਆਸੇ ਮੌਤ ਨਾਲ ਲ਼ੜਾਈ ਲੜ ਰਹੇ ਫਤਿਹਵੀਰ ਸਿੰਘ ਨੂੰ ਸੁਰੱਖਿਅਤ ਬਾਹਰ ਕੱਢਿਆ ਜਾ ਸਕੇ।

About admin

Check Also

ਕਿਉਂ ਮਰਨ ਦੇ ਬਾਅਦ ਸਾੜ ਦਿੱਤੀ ਜਾਂਦੀ ਹੈ ਲਾਸ਼, ਜਾਣੋ ਇਸਦੇ ਪਿੱਛੇ ਦਾ ਹੈਰਾਨ ਕਰਨ ਵਾਲਾ ਕਾਰਨ

ਅਸੀਂ ਇਹ ਸਾਰੇ ਜਾਣਦੇ ਹਾਂ ਕਿ ਇਕ ਵਕਤ ਆਵੇਗਾ ਜਦੋ ਅਸੀਂ ਇਸ ਦੁਨੀਆਂ ਨੂੰ ਅਲਵਿਦਾ …

Leave a Reply

Your email address will not be published.