ਆਪਣੇ ਹੀ ਪੁਲਿਸ ਮੁਲਾਜਮ ਦਾ ਇੰਨੇਂ ਹਜ਼ਾਰ ਦਾ ਕੱਟਿਆ ਚਲਾਨ

ਪੰਜਾਬ ਪੁਲਿਸ ‘ਤੇ ਚੰਡੀਗੜ੍ਹ ਪੁਲਿਸ ਉਸ ਸਮੇਂ ਭਾਰੀ ਪੈ ਗਈ, ਜਦੋਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਨਾ ਕਰਨ ‘ਤੇ ਪੰਜਾਬ ਪੁਲਿਸ ਦੇ ਮੁਲਾਜ਼ਮ ਦਾ ਚਲਾਨ ਕੱਟ ਦਿੱਤਾ। ਦੱਸਿਆ ਜਾ ਰਿਹਾ ਹੈ ਪੁਲਿਸ ਨੇ ਇਸ ਮੁਲਾਜ਼ਮ ਦਾ 10 ਹਜ਼ਾਰ ਰੁਪਏ ਦਾ ਚਲਾਨ ਕੱਟਿਆ ਗਿਆ ਹੈ।ਮਿਲੀ ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਦਾ ਇਹ ਮੁਲਾਜ਼ਮ ਸ਼ਹਿਰ ਦੇ ਮਟਕਾ ਚੌਂਕ ਨੇੜੇ ਡਰਾਈਵਿੰਗ ਕਰਦੇ ਸਮੇਂ ਮੋਬਾਇਲ ‘ਤੇ ਗੱਲਾਂ ਕਰ ਰਿਹਾ ਸੀ, ਜਿਸ ਦੀ ਕਿਸੇ ਵਿਅਕਤੀ ਵਲੋਂ ਵੀਡੀਓ ਬਣਾ ਕੇ ਚੰਡੀਗੜ੍ਹ ਪੁਲਿਸ ਨੂੰ ਪਾ ਦਿੱਤੀ ਗਈ। ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦਿਆਂ ਮੁਲਾਜ਼ਮ ਨੂੰ ਆੜੇ ਹੱਥੀਂ ਲਿਆ।ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀ ਹੈ, ਜਿਸ ‘ਚ ਤੁਸੀਂ ਸਾਫ ਦੇਖ ਸਕਦੇ ਹੋ ਕਿ ਇਹ ਮੁਲਾਜ਼ਮ ਕਿਸ ਤਰ੍ਹਾਂ ਲਗਾਤਾਰ ਫੋਨ ‘ਤੇ ਗੱਲ ਕਰ ਰਿਹਾ ਹੈ।ਸੋਚਣ ਵਾਲੀ ਗੱਲ ਹੈ ਕਿ ਪੰਜਾਬ ਪੁਲਿਸ ਨੇ ਚਲਾਨ ਕੱਟਣ ਲਈ ਗੱਡੀ ਲੈ ਕੇ ਉਸ ਦੇ ਪਿੱਛੇ ਦੌੜਨਾ ਸੀ,ਪਰ ਸ਼ਾਇਦ ਖੁਦ ਇਨ੍ਹਾਂ ਵਰਗੇ ਮੁਲਾਜ਼ਮਾਂ ਨੂੰ ਭੁੱਲ ਜਾਂਦਾ ਹੈ ਕਿ ਆਮ ਜਨਤਾ ਦੀ ਤਰ੍ਹਾਂ ਹੀ ਸਾਰੇ ਨਿਯਮ ਇਨ੍ਹਾਂ ‘ਤੇ ਵੀ ਲਾਗੂ ਹੁੰਦੇ ਹਨ।

ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਕੌਰ ਮੀਡੀਆ ਅਤੇ ਘਰੇਲੂ ਨੁਸਖੇ ਲਾਇਕ ਕਰੋ ਤੇ ਨਾਲ ਹੀ ਫੋਲੋ ਕਰੋ

About admin

Check Also

ਆਹ ਦੇਖੋ ਕੁੜੀ ਨੇ ਕੀ ਕੰਮ ਕੀਤਾ..

ਆਹ ਦੇਖੋ ਕੁੜੀ ਨੇ ਕੀ ਕੰਮ ਕੀਤਾ .. ਸਭ ਤੋਂ ਪਹਿਲਾਂ ਅਤੇ ਸਹੀ ਜਾਣਕਾਰੀ ਪ੍ਰਾਪਤ …

Leave a Reply

Your email address will not be published.