ਇੱਕ ਵਾਰ ਫਿਰ ਮੋਦੀ ਦੀ ਪੰਜਾਬ ਫੇਰੀ ਦਾ ਐਲਾਨ, ਇਸ ਵਾਰ ਨਾਲ ਨਜ਼ਰ ਆਉਣਗੇ ਅਮਿਤ ਸ਼ਾਹ, ਜਾਣੋ ਪਲਾਨ

ਪੰਜਾਬ ਸੂਬੇ ‘ਚ 20 ਫਰਵਰੀ ਨੂੰ ਵਿਧਾਨ ਸਭਾ ਚੋਣ ਹੋਣ ਜਾ ਰਹੀਆਂ ਹਨ। ਅਜਿਹੇ ‘ਚ ਹਰ ਪਾਰਟੀ ਆਪਣੀ ਪੂਰੀ ਤਾਕਤ ਨਾਲ ਸੂਬੇ ‘ਚ ਪ੍ਰਚਾਰ ਕਰਨ ਲਈ ਅੱਡੀ ਚੋਟੀ ਦਾ ਜ਼ੋਰ ਲਾ ਰਹੀ ਹੈ। ਸੂਬੇ ‘ਚ ਇਸ ਵਾਰ ਕੈਟਪਨ ਅਮਰਿੰਦਰ ਸਿੰਘ ਵਖਰੀ ਪਾਰਟੀ ਨਾਲ ਚੋਣ ਮੈਦਾਨ ‘ਚ ਨਿਤਰੇ ਹਨ। ਚੋਣਾਂ ਲਈ ਉਨ੍ਹਾਂ ਨੇ ਭਾਜਪਾ ਅਤੇ ਅਕਾਲੀ ਦਲ ਸੰਯੁਕਤ (PLC-BJP-SAD Sanyukt) ਨਾਲ ਮਿਲ ਕੇ ਚੋਣਾਂ ਲੜਣ ਦੇ ਫੈਸਲਾ ਲਿਆ ਹੈ।When UP was burning, those in power were celebrating, says Modi - Hindustan  Times

ਇਸ ਸਭ ਦੇ ਮੱਦੇਨਜ਼ਰ ਕੈਪਟਨ ਨੇ ਪਟਿਆਲਾ ‘ਚ ਆਪਣੀ ਚੋਣ ਮੁਹਿੰਮ ਦੇ ਪਹਿਲੇ ਦਿਨ ਕਿਹਾ ਕਿ ਪੰਜਾਬ ਦੀ ਹੋਂਦ ਨੂੰ ਕਾਇਮ ਰੱਖਣ ਲਈ ਕੇਂਦਰ ਅਤੇ ਸੂਬੇ ਨੂੰ ਮਿਲ ਕੇ ਕੰਮ ਕਰਨਾ ਜ਼ਰੂਰੀ ਹੈ, ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੋਵੇਂ ਹੀ ਪੰਜਾਬ ਲਈ ਚੋਣ ਪ੍ਰਚਾਰ ਕਰਨਗੇ। ਪੀ.ਐਲ.ਸੀ.-ਭਾਜਪਾ-ਅਕਾਲੀ ਦਲ ਸੰਯੁਕਤ ਗਠਜੋੜ ਜਲਦ ਹੀ ਸੂਬੇ ਚ ਚੋਣ ਪ੍ਰਚਾਰ ਸ਼ੁਰੂ ਕਰੇਗੀ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਸੀਂ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਅਤੇ ਸੁਖਦੇਵ ਢੀਂਡਸਾ ਨੂੰ ਨਾਲ ਲੈ ਕੇ ਪੂਰੇ ਪੰਜਾਬ ਵਿੱਚ ਜਾਵਾਂਗੇ। ਇਸ ਤੋਂ ਬਾਅਦ ਪੀਐਮ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਰੈਲੀ ਲਈ ਆਉਣਗੇ। ਜਾਣਕਾਰੀ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਧਾਨ ਸਭਾ ਚੋਣਾਂ ਵਿੱਚ ਰੈਲੀ ਲਈ ਪੰਜਾਬ ਆਉਣਗੇ। ਪ੍ਰਧਾਨ ਮੰਤਰੀ 7-8 ਫਰਵਰੀ ਨੂੰ ਪੰਜਾਬ ਦਾ ਦੌਰਾ ਕਰ ਸਕਦੇ ਹਨ। ਹਾਲਾਂਕਿ ਰੈਲੀ ਦਾ ਸਥਾਨ ਅਜੇ ਤੈਅ ਨਹੀਂ ਹੋਇਆ ਹੈ। ਉਮੀਦ ਹੈ ਕਿ ਪ੍ਰਧਾਨ ਮੰਤਰੀ ਦੇ ਆਉਣ ਤੱਕ ਚੋਣ ਕਮਿਸ਼ਨ ਵੱਲੋਂ ਰੈਲੀਆਂ ਵਿੱਚ ਢਿੱਲ ਦਿੱਤੀ ਜਾ ਸਕਦੀ ਹੈ।PM Modi releases Rs 20,000 cr to more than 10 crore farmers as 10th  installment under PM-KISAN | India News – India TV
ਦੱਸ ਦਈਏ ਕਿ 5 ਜਨਵਰੀ ਨੂੰ ਫਿਰੋਜ਼ਪੁਰ ਵਿੱਚ ਪੀਐਮ ਮੋਦੀ ਦੀ ਰੈਲੀ ਸੀ। ਮੌਸਮ ਖ਼ਰਾਬ ਹੋਣ ਕਾਰਨ ਉਹ ਸੜਕ ਰਾਹੀਂ ਬਠਿੰਡਾ ਤੋਂ ਫਿਰੋਜ਼ਪੁਰ ਜਾ ਰਹੇ ਸੀ। ਫਿਰੋਜ਼ਪੁਰ ਦੇ ਪਿੰਡ ਪਿਆਰੇਆਣਾ ਵਿੱਚ ਹਾਈਵੇਅ ਜਾਮ ਹੋਣ ਕਾਰਨ ਉਨ੍ਹਾਂ ਨੂੰ ਫਲਾਈਓਵਰ ’ਤੇ 20 ਮਿੰਟ ਰੁਕ ਕੇ ਵਾਪਸ ਪਰਤਣਾ ਪਿਆ ਅਤੇ ਪੀਐਮ ਰੈਲੀ ਵਾਲੀ ਥਾਂ ‘ਤੇ ਨਹੀਂ ਪਹੁੰਚ ਸਕੇ ਸੀ।

About admin

Check Also

‘ਅਖੇ ਮੈਂ ਬਾਦਲਾਂ ਦੇ ਪਰਿਵਾਰ ਚੋਂ ਆ’ ..

ਤਾਮਿਲਨਾਡੂ ਦੀ ਰਾਜਧਾਨੀ ਚੇਨਈ ਵਿੱਚ ਲੋਕ ਭਿਆਨਕ ਜਲ ਸੰਕਟ ਨਾਲ ਜੂਝ ਰਹੇ ਹਨ। ਹੁਣ ਇਸ …

Leave a Reply

Your email address will not be published.