ਕੇਂਦਰ ਸਰਕਾਰ ਨੇ ਸੜਕ ਹਾਦਸਿਆਂ ਦੇ ਸ਼ਿਕਾਰ ਹੋਏ ਲੋਕਾਂ ਨੂੰ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਉਣ ਲਈ ਯੋਜਨਾ ਤਿਆਰ ਕੀਤੀ ਹੈ। ਚੰਡੀਗੜ੍ਹ ਅਤੇ ਆਸਾਮ ਵਿਚ ਪਾਇਲਟ ਆਧਾਰ ‘ਤੇ ਇਸ ਦਾ ਐਗਜ਼ੀਕਿਊਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਵੀਰਵਾਰ ਨੂੰ ਸੰਸਦ ‘ਚ ਦਿੱਤੀ ਗਈ।
ਲੋਕ ਸਭਾ ਵਿੱਚ ਇੱਕ ਲਿਖਤੀ ਜਵਾਬ ਵਿੱਚ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਇਸ ਯੋਜਨਾ ਦੇ ਤਹਿਤ ਯੋਗ ਪੀੜਤਾਂ ਨੂੰ ਆਯੂਸ਼ਮਾਨ ਭਾਰਤ ਪ੍ਰਧਾਨ ਮੰਤਰੀ-ਜਨ ਅਰੋਗਿਆ ਯੋਜਨਾ (ABPM-JAY ) ਦੇ ਤਹਿਤ ਸੂਚੀਬੱਧ ਹਸਪਤਾਲਾਂ ਵਿੱਚ ਦੁਰਘਟਨਾ ਦੀ ਮਿਤੀ ਤੋਂ ਵੱਧ ਤੋਂ ਵੱਧ ਸੱਤ ਦਿਨਾਂ ਦੇ ਸਮੇਂ ਲਈ 1.5 ਲੱਖ ਰੁਪਏ ਟੱਲ ਦੇ ਟਰਾਮਾ ਅਤੇ ਪੌਲੀਟਰਾਮਾ ਦੇਖਭਾਲ ਨਾਲ ਸਬੰਧਤ ਸਿਹਤ ਲਾਭ ਪੈਕੇਜ ਦਿੱਤੇ ਜਾਂਦੇ ਹਨ
ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਉਨ੍ਹਾਂ ਦੇ ਮੰਤਰਾਲੇ ਨੇ ਨੈਸ਼ਨਲ ਹੈਲਥ ਅਥਾਰਟੀ (ਐੱਨ.ਐੱਚ.ਏ.) ਦੇ ਸਹਿਯੋਗ ਨਾਲ ਕਿਸੇ ਵੀ ਤਰ੍ਹਾਂ ਦੀ ਸੜਕ ‘ਤੇ ਵਾਹਨਾਂ ਕਾਰਨ ਹੋਣ ਵਾਲੇ ਸੜਕ ਹਾਦਸਿਆਂ ਦੇ ਪੀੜਤਾਂ ਨੂੰ ਕੈਸ਼ਲੈੱਸ ਇਲਾਜ ਦੇਣ ਲਈ ਇਕ ਯੋਜਨਾ ਤਿਆਰ ਕੀਤੀ ਹੈ। ਚੰਡੀਗੜ੍ਹ ਅਤੇ ਆਸਾਮ ਵਿਚ ਇਸ ਨੂੰ ਪਾਇਲਟ ਆਧਾਰ ‘ਤੇ ਲਾਗੂ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ।